ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਇੱਥੇ ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਲੁਧਿਆਣਾ ਸੀਟ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਦਾਸਪੁਰ ਸੀਟ ਤੋਂ ਸੁਖਜਿੰਦਰ ਸਿੰਘ ਰੰਧਾਵਾ,ਫਤਿਹਗੜ੍ਹ ਸਾਹਿਬ ਸੀਟ ਤੋਂ ਡਾ.ਅਮਰ ਸਿੰਘ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੇ ਜਿੱਤ ਦਰਜ ਕੀਤੀ ਹੈ। ਇਹਨਾਂ ਸੀਟਾਂ ਤੋਂ ਇਲਾਵਾ ਤਿੰਨ ਹੋਰ ਸੀਟਾਂ ਤੇ ਰੋਮਾਂਚਕ ਮੁਕਾਬਲਾ ਦੇਖਣ ਨੂੰ ਮਿਲਿਆ। ਜਿਸ ਵਿੱਚ ਪਟਿਆਲਾ ਸੀਟ, ਜਲੰਧਰ ਤੇ ਫਿਰੋਜ਼ਪੁਰ ਸੀਟ ਸ਼ਾਮਲ ਹਨ। ਇਹਨਾਂ ਸੀਟਾਂ ਤੇ ਕਾਂਗਰਸ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਜਲੰਧਰ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਜਿੱਤ ਹਾਸਲ ਕੀਤੀ। ਪਟਿਆਲਾ ਤੋਂ ਡਾ.ਧਰਮਵੀਰ ਗਾਂਧੀ ਜਿੱਤੇ, ਉਹਨਾਂ ਨੇ ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਤੇ ਆਪ ਉਮੀਦਵਾਰ ਡਾ.ਬਲਵੀਰ ਸਿੰਘ ਨੂੰ ਹਰਾਇਆ। ਗੱਲ ਕਰੀਏ ਫਿਰੋਜ਼ਪੁਰ ਸੀਟ ਦੀ ਤਾਂ ਇੱਥੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਸ਼ਾਨਦਾਰ ਜਿੱਤ ਦਰਜ ਕੀਤੀ, ਉਹਨਾਂ ਨੇ ਆਪ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾਇਆ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰ 2 ਸੀਟਾਂ ਤੋਂ ਜਿੱਤੇ ਹਨ।